ਹਰਿਆਣਾ ਨੂੰ ਮੋਦੀ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੰਜਾਬ ਦੀ ਹੋਈ ਜਿੱਤ

ਚੰਡੀਗੜ੍ਹ : ਹੁਣੇ ਹੁਣੇ ਵੱਡੀ ਖ਼ਬਰ ਆ ਰਹੀ ਆ ਕਿ ਹਰਿਆਣਾ ‘ਚ ਨਹੀਂ ਬਣੇਗੀ ਵੱਖਰੀ ਵਿਧਾਨ ਸਭਾ,ਕੇਂਦਰ ਨੇ ਪ੍ਰਸਤਾਵ ਰੱਦ ਕਰ ਦਿੱਤਾ | ਕੇਂਦਰ ਸਰਕਾਰ ਵੱਲੋਂ ਪ੍ਰਸਤਾਵ ਰੱਦ ਕਰਨ ਤੇ ਬੋਲੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਹਰਿਆਣਾ ਨੂੰ ਵੱਖਰੀ ਜਮੀਨ ਨਹੀਂ ਦਿੱਤੀ ਜਾਣੀ ਚਾਹੀਦੀ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੇ ਪਿੰਡਾਂ ਤੇ ਬਣਿਆ ਹੈ

ਧਾਲੀਵਾਲ ਨੇ ਕਿਹਾ ਅਸੀਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ,ਇਹ ਤਾਂ ਹੀ ਸੰਭਵ ਹੋਇਆ ਹੈ ਕਿ ਅਸੀਂ ਇਸ ਦਾ ਵਿਰੋਧ ਕੀਤਾ ਸੀ

ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪ੍ਰਤੀ ਆਪਣੀ ਨੀਤੀ ਸਪਸ਼ਟ ਕਰਨੀ ਚਾਹੀਦੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੈ

ਆਮ ਆਦਮੀ ਪਾਰਟੀ ਨੇ ਇਸ ਦੇ ਸਖਤ ਸਟੈਂਡ ਲਿਆ ਸੀ ਅਤੇ ਅੱਜ ਪੰਜਾਬ ਅਤੇ ਪੰਜਾਬੀਆਂ ਦੀ ਜਿੱਤ ਹੋਈ

#haryananews #novidhansabha #vidhansabhaharyananews #punjabbreakingnews #bignews