ਜ਼ਿਲਾ ਰੂਪਨਗਰ ਦੇ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਜਤਿੰਦਰ ਸਿੰਘ ਅਠਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਦਿੰਦਿਆ ਜਤਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਵੀ ਕਈ ਵਾਰ ਵਿਦੇਸ਼ੀ ਨੰਬਰਾਂ ਤੋ ਜਾਨੋਂ ਮਾਰਨ ਦੀਆ ਧਮਕੀਆ ਮਿਲ ਚੁੱਕੀਆ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਫਿਰ ਤੋ ਇੱਕ ਵਟਸਐਪ ਕਾਲ ਰਾਹੀ ਪੈਸਿਆ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੈਸੇ ਨਾ ਦੇਣ ਤੇ ਉਸਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
