ਸੁਨੀਲ ਜਾਖੜ ਨੇ ਭਾਜਪਾ ਕਾਰਜਕਾਰਨੀ ਦਾ ਕੀਤਾ ਐਲਾਨ, ਕੈਪਟਨ ਅਮਰਿੰਦਰ ਦੀ ਧੀ ਨੂੰ ਮਹਿਲਾ ਮੋਰਚਾ ਦੀ ਸੌਂਪੀ ਜ਼ਿੰਮੇਵਾਰੀ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ।ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।  ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਮੋਰਚਾ ਦੇ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਕੋਰ ਗਰੁੱਪ ਵਿਚ 21 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ। 

Tags :