(ਲੁਧਿਆਣਾ) : ਅੱਜ ਪਾਸਟਰ ਸੂਰਜ ਭਾਨ ਜਿਲਾ ਪ੍ਰਧਾਨ ਗਲੋਬਲ ਕ੍ਰਿਸਚਿਅਨ ਐਕਸ਼ਨ ਕਮੇਟੀ ਪਾਸਟਰ ਵਿੰਗ ਲੁਧਿਆਣਾ ਵੱਲੋਂ ਆਪਣੇ ਚਰਚ ਵਿੱਖੇ ਖੂਨ ਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸ੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਸ਼੍ਰੀ ਗੌਰਵ ਵੱਲੋਂ ਅਤੇ ਹੋਰ ਬਹੁਤ ਸਾਰੇ ਨੌਜਵਾਨਾਂ ਵਲੋ ਖੂਨ ਦਾਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਗੌਰਵ ਨੇ ਕਿਹਾ ਕਿ ਖੂਨ ਦਾਨ ਇਕ ਬਹੁਤ ਮਹਾਨ ਦਾਨ ਹੈ, ਜਿਸ ਨਾਲ ਬਹੁਤ ਸਾਰੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੀਆਂ ਜਾਨਾਂ ਬਚ ਜਾਂਦੀਆਂ ਹਨ। ਓਹਨਾ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਵੀ ਪ੍ਰੇਰਿਆ





