ਬਿਹਾਰ ਦੇ ਨਾਲੰਦਾ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਇਥੇ ਜ਼ਿਲ੍ਹੇ ਦੇ ਨਾਲੰਦਾ ਥਾਣਾ ਖੇਤਰ ਦੇ ਕੁਲ ਭਦਾਰੀ ਪਿੰਡ ‘ਚ ਇਕ ਬੱਚਾ ਖੁੱਲ੍ਹੇ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਹੈ। ਇਸਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੇ ਬੱਚੇ ਨੂੰ ਕੱਢਣ ਲਈ ਜੇਸੀਬੀ ਮਸ਼ੀਨ ਨਾਲ ਖੁਦਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਥੋਂ ਦੇ ਰਹਿਣ ਵਾਲੇ ਡੋਮਾ ਮਾਂਝੀ ਦਾ ਚਾਰ ਸਾਲ ਦਾ ਬੇਟਾ ਬੋਰਵੈੱਲ ਨੇੜੇ ਖੇਡ ਰਿਹਾ ਸੀ ਅਤੇ ਖੇਡਦੇ ਹੋਏ ਬੋਰਵੈੱਲ ‘ਚ ਡਿੱਗ ਗਿਆ। ਬੱਚੇ ਦੇ ਡਿੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜੇਸੀਬੀ ਮਸ਼ੀਨ ਮੰਗਵਾ ਕੇ ਖੁਦਾਈ ਕਰਨ ‘ਚ ਜੁਟੀ ਹੋਈ ਹੈ, ਤਾਂ ਜੋ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
