ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਮਾਨ ਸਰਕਾਰ ਨੇ CBI ਨੂੰ ਇਹ ਜਾਂਚ ਸੌਂਪ ਦਿੱਤੀ ਸੀ ਤੇ ਇਸ ਮਾਮਲੇ ਦੀ ਜਾਂਚ ਲਈ CBI ਦੀ ਟੀਮ ਭਲਕੇ ਮਾਨਸਾ ਪਹੁੰਚੇਗੀ। ਇਸ ਦੌਰਾਨ ਟੀਮ ਵੱਲੋਂ ਝੋਟਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਪਰਿਵਾਰ ਦੀ ਮੰਗ ਤੋਂ ਬਾਅਦ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਹੁਣ CBI ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਕਾਰਵਾਈ ਨੂੰ ਮਾਮਲੇ ਦੀ ਜਾਂਚ ਦੇ ਅਗਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

