ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੀਬੀਆਈ ਨੇ ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 25 ਅਗਸਤ ਨੂੰ ਹੋਵੇਗੀ। ਇਹ ਪਟੀਸ਼ਨ ਝਾਰਖੰਡ ਹਾਈਕੋਰਟ ਦੇ ਜ਼ਮਾਨਤ ਹੁਕਮ ‘ਤੇ ਦਾਇਰ ਕੀਤੀ ਗਈ ਹੈ। ਸੀਬੀਆਈ ਨੇ ਕਿਹਾ ਹੈ ਕਿ ਜ਼ਮਾਨਤ ਦੇ ਹੁਕਮਾਂ ਦਾ ਆਧਾਰ ਗਲਤ ਹੈ। ਲਾਲੂ ਯਾਦਵ ਨੇ ਜੇਲ੍ਹ ਵਿੱਚ ਲੋੜੀਂਦਾ ਸਮਾਂ ਨਹੀਂ ਕੱਟਿਆ ਹੈ। ਸੀਬੀਆਈ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰੀ ਦਿੰਦੇ ਹੋਏ ਝਾਰਖੰਡ ਹਾਈ ਕੋਰਟ ਨੇ ਕਿਹਾ ਸੀ ਕਿ ਲਾਲੂ ਯਾਦਵ ਪਹਿਲਾਂ ਹੀ ਅੱਧੀ ਸਜ਼ਾ ਕੱਟ ਚੁੱਕੇ ਹਨ।
