Breaking News
ਛੱਠ ਪੂਜਾ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 16 ਨਵੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ

ਛੱਠ ਪੂਜਾ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 16 ਨਵੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ

ਚੰਡੀਗੜ੍ਹ: ਛੱਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ 16 ਨਵੰਬਰ 2026 (ਸੋਮਵਾਰ) ਨੂੰ ਛੱਠ ਪੂਜਾ ਲਈ ਰਾਖਵੀਂ ਛੁੱਟੀ (Restricted Holiday) ਐਲਾਨਿਆ ਗਿਆ ਹੈ।

ਪ੍ਰਸ਼ਾਸਨ ਵੱਲੋਂ ਇਹ ਫੈਸਲਾ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿੱਚ ਅੰਸ਼ਕ ਸੋਧ ਕਰਦਿਆਂ ਲਿਆ ਗਿਆ ਹੈ। ਇਸ ਸਬੰਧੀ ਨਵਾਂ ਹੁਕਮ ਨੰਬਰ 576616-IH(I)-2026/8684 ਜਾਰੀ ਕੀਤਾ ਗਿਆ ਹੈ।

ਸਾਰੇ ਸਰਕਾਰੀ ਅਦਾਰਿਆਂ ‘ਤੇ ਲਾਗੂ ਹੋਵੇਗਾ ਹੁਕਮ

ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਰਾਖਵੀਂ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਲਾਗੂ ਹੋਵੇਗੀ।

ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (IAS) ਵੱਲੋਂ ਜਾਰੀ ਕੀਤੇ ਗਏ ਹਨ।

ਕੀ ਹੁੰਦੀ ਹੈ ਰਾਖਵੀਂ ਛੁੱਟੀ?

ਰਾਖਵੀਂ ਛੁੱਟੀ ਦਾ ਮਤਲਬ ਇਹ ਨਹੀਂ ਹੈ ਕਿ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦਿਨ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ, ਪਰ ਛੱਠ ਪੂਜਾ ਮਨਾਉਣ ਵਾਲੇ ਕਰਮਚਾਰੀ ਆਪਣੀ ਸਾਲਾਨਾ ਰਾਖਵੀਂ ਛੁੱਟੀ ਦੀ ਵਰਤੋਂ ਕਰਕੇ ਛੁੱਟੀ ਲੈ ਸਕਣਗੇ।