ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਵੱਡੀ ਖ਼ਬਰ, ਗੈਂਗਸਟਰ ਲਾਰੈਂਸ ਸਮੇਤ ਸਾਰੇ ਦੋਸ਼ੀਆਂ ‘ਤੇ ਦੋਸ਼ ਤੈਅ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਅੱਜ ਵੱਡਾ ਫੈਸਲਾ ਲਿਆ ਗਿਆ। ਜਾਣਕਾਰੀ ਅਨੁਸਾਰ ਸਿੱਧੂ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ ਸਾਰੇ ਮੁਲਜ਼ਮਾਂ ਨੂੰ ਵਰਚੁਅਲ (ਵੀਡੀਓ ਕਾਨਫਰੰਸਿੰਗ) ਰਾਹੀਂ ਪੇਸ਼ ਕੀਤਾ ਗਿਆ ਸੀ।

ਅਦਾਲਤ ਨੇ ਸੁਣਵਾਈ ਦੌਰਾਨ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ। ਹੁਣ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ, ਜਿਸ ‘ਚ ਦੋਸ਼ੀਆਂ ਦੀ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ। ਐਸਆਈਟੀ ਨੇ ਜਾਂਚ ਵਿੱਚ ਦੱਸਿਆ ਹੈ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੇ ਦੋਸ਼ ‘ਚ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 31 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਿਨ੍ਹਾਂ ‘ਚੋਂ ਕਈ ਸ਼ਾਰਪ ਸ਼ੂਟਰ ਹਨ।