ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਕੈਮੀਕਲ ਯੁਕਤ ਚੀਜ਼ ਡਰਮ ਵਿਚੋਂ ਲੀਕ ਹੋ ਜਾਣ ਦੀ ਖਬਰ ਮਿਲੀ ਹੈ। ਜਿਸਦੇ ਕਾਰਣ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਵਿੱਚ ਜਲਣ ਦੇ ਨਾਲ ਨਾਲ ਘਬਰਾਹਟ ਮਹਿਸੂਸ ਹੋ ਰਹੀ ਹੈ। ਸੂਚਨਾ ਮਿਲਣ ਉਤੇ ਮੌਕੇ ਉਪਰ ਪੁੱਜ ਕੇ ਪ੍ਰਸ਼ਾਸਨ ਵੱਲੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਾਹਮਣੇ ਆਈ ਹੈ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟਰਾਂਸਪੋਰਟ ਨਗਰ ਕੋਲ ਇੱਕ ਟਰੱਕ ਆਇਆ ਸੀ, ਜਿਸ ਵਿੱਚੋਂ ਕੈਮੀਕਲ ਸੜਕ ’ਤੇ ਡਿੱਗ ਗਿਆ। ਇਹ ਕੈਮੀਕਲ ਹਵਾ ਦੇ ਸੰਪਰਕ ਵਿੱਚ ਆਉਂਦੇ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ ਹੈ। 2 ਕਿਲੋਮੀਟਰ ਦੇ ਖੇਤਰ ‘ਚ ਰਸਾਇਣ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਅੱਖਾਂ ਵਿੱਚ ਜਲਣ ਹੋ ਰਹੀ ਹੈ ਅਤੇ ਕੋਈ ਵੀ ਜ਼ਿਆਦਾ ਦੇਰ ਤੱਕ ਅੱਖਾਂ ਖੋਲ੍ਹ ਕੇ ਨਹੀਂ ਰੱਖ ਸਕਦਾ। ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।
