ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਵਿਖੇ ‘ਲੋਕ ਮਿਲਣੀ’ ਦੌਰਾਨ ਮਾਝੇ ਦੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਿਆਰ ਅਤੇ ਸਤਿਕਾਰ ਦੇਣ ਲਈ ਇਲਾਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਦੌਰਾਨ ਪਿੰਡ ਦੀਆਂ ਤਿੰਨੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 60 ਲੱਖ ਰੁਪਏ (20-20 ਲੱਖ ਰੁਪਏ ਦੇ ਤਿੰਨ ਚੈੱਕ) ਸੌਂਪੇ ਗਏ।
ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ:
- ਬਿਜਲੀ ਸਹੂਲਤ: ਸੂਬੇ ਦੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕੀਤੇ ਗਏ ਹਨ।
- ਉਦਯੋਗਿਕ ਕਦਮ: ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਸਰਕਾਰੀ ਹਵਾਲੇ ਕੀਤਾ ਗਿਆ ਹੈ।
- ਸਿੰਚਾਈ ਵਿਵਸਥਾ: ਨਹਿਰੀ ਪਾਣੀ ਦੀ ਪਹੁੰਚ ਨੂੰ 22% ਤੋਂ ਵਧਾ ਕੇ 88% ਤੱਕ ਪਹੁੰਚਾਇਆ ਗਿਆ ਹੈ ਅਤੇ ਪੰਜਾਬ ਭਰ ਵਿੱਚ 14,000 ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਪਾਈਆਂ ਗਈਆਂ ਹਨ।
- ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾ ਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ‘ਤੇ ਲਿਆਂਦਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਅਸਲ ਚਿਹਰਾ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਦੁਹਰਾਇਆ ਕਿ ਮੌਜੂਦਾ ਸਰਕਾਰ ਦਾ ਇੱਕੋ-ਇਕ ਟੀਚਾ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਸੂਬੇ ਨੂੰ ਮੁੜ ਤੋਂ ਇੱਕ ਖੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣਾ ਹੈ।
