ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇਕ ਨੀਅਤ ਅਤੇ ਦ੍ਰਿੜ੍ਹ ਇਰਾਦੇ ਨਾਲ ਸੂਬੇ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਦੀਆਂ ਧੀਆਂ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਲੋਕ ਸੇਵਾ ਦੇ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ, ਜਦਕਿ ਨੌਜਵਾਨ ਵਕਾਲਤ ਦੀ ਪੜ੍ਹਾਈ ਕਰਕੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਰੱਖਦੇ ਹਨ। ਮੁੱਖ ਮੰਤਰੀ ਨੇ ਬੱਚਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਪਣੀ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ।
