ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਲੋਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ।
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਲੀਡਰਸ਼ਿਪ ਤੋਂ ਇਲਾਵਾ ਉਨ੍ਹਾਂ ਦੇ ਪੁਰਾਣੇ ਸਾਥੀ ਅਤੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਵੀ ਮੌਜੂਦ ਰਹੇ।
ਇਸ ਮੌਕੇ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਸਤਨਾਮ ਸਿੰਘ ਨੂੰ ਮੁੱਖ ਮੰਤਰੀ ਵੱਲੋਂ ₹50 ਲੱਖ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਲੋਕ ਮਿਲਣੀ ਨੂੰ ਸਫਲ ਬਣਾਉਣ ਲਈ ਪਿੰਡ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਵੀ ਕੀਤਾ।
ਇਸ ਦੇ ਨਾਲ ਹੀ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ₹51 ਲੱਖ ਦਾ ਚੈੱਕ ਸੌਂਪਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
