ਵੈਸਟ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਕ੍ਰਿਸ ਗੇਲ ਜਲੰਧਰ ਦੇ ਲੈਦਰ ਕੰਪਲੈਕਸ ਵਿਖੇ ਸਪਾਟਨ ਕੰਪਨੀ ਵਿਖੇ ਪੁੱਜੇ । ਕ੍ਰਿਸ ਗੇਲ ਅਕਸਰ ਇਸ ਫੈਕਟਰੀ ਵਿੱਚ ਆਉਂਦੇ ਰਹਿੰਦੇ ਹਨ ਕਿਉਂਕਿ ਇਸ ਕੰਪਨੀ ਦੇ ਬਣਾਏ ਬੱਲੇ ਨਾਲ ਉਹ ਖੇਡਦੇ ਹਨ । ਇਸ ਮੌਕੇ ਜਲੰਧਰ ਦੇ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੂਰਾਲ ਵਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ।
ਮੀਡੀਆ ਨਾਲ ਗੱਲਬਾਤ ਕਰਦਿਆ ਕ੍ਰਿਸ ਗੇਲ ਨੇ ਕਿਹਾ ਜਲੰਧਰ ਸ਼ਹਿਰ ਇੱਕ ਖੂਬਸੂਰਤ ਸ਼ਹਿਰ ਹੈ ਅਤੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਆਪ ਵਿਧਾਇਕ ਸ਼ੀਤਲ ਅੰਗੂਰਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਖਾਸਕਰ ਮੁਹੱਲਾ ਕਲੀਨਿਕਾਂ ਦੀ ਵੀ ਤਾਰੀਫ਼ ਕੀਤੀ ।
