ਨੌਜ਼ਵਾਨ ਸ਼ੁਭਕਰਨ ਦੀ ਮੌਤ ਦੇ ਦੋਸ਼ੀਆਂ ਨੂੰ ਨਹੀਂ ਜਾਵੇਗਾ ਬਖਸ਼ਿਆਂ, ਹੋਵੇਗੀ ਕਾਰਵਾਈ: CM ਮਾਨ

ਕਿਸਾਨ ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਨੌਜ਼ਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਦ੍ਰਿੜ੍ਹ ਹੈ। ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਘਿਨੋਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸ਼ੁਭਕਰਨ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖਤ ਸਜ਼ਾ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ।

Tags :