CM ਮਾਨ ਦਾ ਐਲਾਨ: ਪੰਜਾਬ ਵਿੱਚ ਬਣੇਗੀ ਫਿਲਮ ਸਿਟੀ, ਨੌਜ਼ਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਸਰਕਾਰ ਵੱਲੋਂ ਪਿੰਡ ਚਮਰੌੜ ਵਿਖੇ ਐਨਆਰਆਈ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਕਈ ਪ੍ਰਵਾਸੀ ਭਾਰਤੀਆਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੋਰਾਨ ਸੀਐਮ ਮਾਨ ਨੇ ਕਿਹਾ ਕਿ ਦੁਨੀਆ ਦਾ ਕੋਈ ਦੇਸ਼ ਅਜਿਹਾ ਨਹੀਂ ਹੈ ਜਿੱਥੇ ਪੰਜਾਬੀਆਂ ਨੇ ਆਪਣੇ ਝੰਡੇ ਨਾ ਬੁਲੰਦ ਕੀਤੇ ਹੋਣ, ਉਹਨਾ ਕਿਹਾ ਕਿ ਪਠਾਨਕੋਟ ਵਿੱਚ ਵੱਡਾ ਗੋਆ ਬਣਾਇਆ ਜਾਵੇਗਾ ਜਿਸਤੋਂ ਬਾਅਦ ਅਸਲ ਗੋਆ ਮਿੰਨੀ ਗੋਆ ਬਣ ਜਾਵੇਗਾ।

ਇਸ ਦੇ ਨਾਲ ਹੀ ਇੱਥੇ ਇੱਕ ਫਿਲਮ ਸਿਟੀ ਵੀ ਬਣਾਈ ਜਾਵੇਗੀ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸਤੋ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਵਾਂ ਡੈਮ ਬਣ ਰਿਹਾ ਹੈ, ਜਿਸ ਨਾਲ 216 ਮੈਗਾਵਾਟ ਹੋਰ ਬਿਜਲੀ ਪੈਦਾ ਕੀਤੀ ਜਾਵੇਗੀ।

Tags :