ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇਸ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਦੇ ਵਿਕਾਸ ਲਈ ਅੱਜ ਸਾਢੇ 17 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਅਤੇ ਗੁਣੀ-ਗਿਆਨੀ ਸ਼ਖਸੀਅਤਾਂ ਦੇ ਹੱਥਾਂ ਵਿੱਚ ਹੋਣੀ ਚਾਹੀਦੀ ਹੈ।
‘ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਉੱਗ ਸਕਦਾ’
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਨਹੀਂ ਉੱਗਦਾ
