Breaking News

ਧੂਰੀ ਛਠ ਪੂਜਾ ਦੇ ਵਿਸ਼ਾਲ ਤਿਉਹਾਰ ‘ਚ ਸ਼ਾਮਿਲ ਹੋਏ CM ਮਾਨ
ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਛਠ ਪੂਜਾ ਮਨਾਉਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਖੁਸ਼ਹਾਲੀ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਛਠ ਪੂਜਾ ਦੇ ਧਾਰਮਿਕ ਤੇ ਸੱਭਿਆਚਾਰਕ ਮਹੱਤਵ ਨੂੰ ਸਾਂਝਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸਥਾਨਕ ਲੋਕ ਮੌਜੂਦ ਰਹੇ।
ਛਠ ਪੂਜਾ ਸੂਰਜ ਦੇਵਤਾ ਅਤੇ ਛੱਠੀ ਮਈਆ ਨੂੰ ਸਮਰਪਿਤ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਸ਼ਰਧਾਲੂ ਪੂਰੀ ਆਸਥਾ ਅਤੇ ਸ਼ਰਧਾ ਨਾਲ ਮਨਾਉਂਦੇ ਹਨ।

Karan Rattu
0
Tags :



