509 ਨਵੇਂ ਖੇਡ ਮੈਦਾਨਾਂ ਦੀ ਸੌਗਾਤ, ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਵੱਲ ਵੱਡਾ ਕਦਮ: CM ਭਗਵੰਤ ਮਾਨ

ਪਟਿਆਲਾ ਦੇ ਪਿੰਡ ਦੇਧਨਾ ਤੋਂ ਪੰਜਾਬ ਨੂੰ ਮਿਲੀ ਖੇਡਾਂ ਦੀ ਵੱਡੀ ਸੌਗਾਤ, 509 ਨਵੇਂ ਸ਼ਾਨਦਾਰ ਖੇਡ ਮੈਦਾਨ ਲੋਕ ਅਰਪਣ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ — ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਨਵਾਂ ਮੰਚ ਪ੍ਰਦਾਨ ਕਰਨਗੇ ਅਤੇ ਪੰਜਾਬ ਦੀ ਖੇਡ ਸੰਸਕ੍ਰਿਤੀ ਨੂੰ ਹੋਰ ਮਜ਼ਬੂਤ ਕਰਨਗੇ।

CM ਮਾਨ ਨੇ ਇਹ ਵੀ ਦੱਸਿਆ ਕਿ ਆਉਣ ਵਾਲੀ 28 ਤਰੀਕ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸ਼ਗਨ ਵਜੋਂ ਸਨਮਾਨ ਰਾਸ਼ੀ ਪਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਵਰਗੀਆਂ ਸਹੂਲਤਾਂ ਰਾਹੀਂ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਅੱਗੇ ਵੱਧ ਰਹੀ ਹੈ