Breaking News

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ! ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਾ ਚਾਹੁੰਦੇ ਹਨ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਮੰਗੀ ਹੈ।
ਮੁੱਖ ਮੰਤਰੀ ਵੱਲੋਂ ਇਹ ਇਜਾਜ਼ਤ ਮੰਗੇ ਜਾਣ ਤੋਂ ਬਾਅਦ ਉਨ੍ਹਾਂ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਜੇਕਰ ਵਿਦੇਸ਼ ਮੰਤਰਾਲੇ ਵੱਲੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਸਕਣਗੇ।
ਫਿਲਹਾਲ ਵਿਦੇਸ਼ ਮੰਤਰਾਲੇ ਵੱਲੋਂ ਇਜਾਜ਼ਤ ਸਬੰਧੀ ਫੈਸਲੇ ਦੀ ਉਡੀਕ ਹੈ। ਇਸ ਦੌਰੇ ਦੀ ਤਰੀਕ ਅਤੇ ਹੋਰ ਵੇਰਵਿਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ
Karan Rattu
0
Tags :



