Breaking News
ਪੰਜਾਬ ‘ਚ ਜਨਗਣਨਾ-2027 ਦੇ ਦੂਜੇ ਪੜਾਅ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤੀ ਸਵੈ-ਗਣਨਾ ਪ੍ਰਕਿਰਿਆ ਲਾਂਚ

ਪੰਜਾਬ ‘ਚ ਜਨਗਣਨਾ-2027 ਦੇ ਦੂਜੇ ਪੜਾਅ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਕੀਤੀ ਸਵੈ-ਗਣਨਾ ਪ੍ਰਕਿਰਿਆ ਲਾਂਚ

ਸੰਗਰੂਰ : ਪੰਜਾਬ ਵਿੱਚ ‘ਭਾਰਤ ਦੀ ਜਨਗਣਨਾ-2027’ ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ (Self-Enumeration) ਪ੍ਰਕਿਰਿਆ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਇਸ ਕੌਮੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਵਾਸੀ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ।

4 ਜਨਵਰੀ ਤੋਂ ਘਰ-ਘਰ ਪਹੁੰਚਣਗੇ ਗਣਨਾਕਾਰ


CM ਭਗਵੰਤ ਮਾਨ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 4 ਜਨਵਰੀ ਤੋਂ ਗਣਨਾਕਾਰ ਘਰ-ਘਰ ਜਾ ਕੇ ਵੀ ਲੋਕਾਂ ਦੀ ਜਾਣਕਾਰੀ ਇਕੱਠੀ ਕਰਨਗੇ। ਇਸ ਤਰ੍ਹਾਂ ਆਨਲਾਈਨ ਸਵੈ-ਗਣਨਾ ਦੇ ਨਾਲ-ਨਾਲ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕੰਮ ਵੀ ਕੀਤਾ ਜਾਵੇਗਾ