ਸੀਐਮ ਮਾਨ ਨੇ ਨੌਜ਼ਵਾਨਾ ਨੂੰ ਵੰਡੇ ਨਿਯੁਕਤੀ ਪੱਤਰ, ਵਿਰੋਧੀਆ ਤੇ ਸਾਂਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਚਾਰ ਲੀਡਰ ਸਵੇਰੇ ਉੱਠ ਕੇ ਹੀ ਉਸ ਨੂੰ ਗਾਲਾਂ ਦੇਣ ਲੱਗ ਜਾਂਦੇ ਹਨ ਜਿਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ। ਮਾਨ ਨੇ ਇਸ ਦਾ ਕਾਰਨ ਵੀ ਦੱਸਿਆ ਕਿ ਇਨ੍ਹਾਂ ਨੇ ਕਦੇ ਵੀ ਸੋਚਿਆ ਨਹੀਂ ਸੀ ਕਿ ਆਮ ਘਰਾਂ ਦੇ ਮੁੰਡੇ ਇਨ੍ਹਾਂ ਕੁਰਸੀਆਂ ਉੱਤੇ ਆ ਕੇ ਬੈਠ ਜਾਣਗੇ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ।

Tags :