Breaking News
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ CM ਭਗਵੰਤ ਮਾਨ ਨੇ PM ਮੋਦੀ ਨੂੰ ਕੀਤੀ ਅਪੀਲ, ਕਿਹਾ- ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿਓ ਵੱਡਾ ਤੋਹਫ਼ਾ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ CM ਭਗਵੰਤ ਮਾਨ ਨੇ PM ਮੋਦੀ ਨੂੰ ਕੀਤੀ ਅਪੀਲ, ਕਿਹਾ- ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿਓ ਵੱਡਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਲੰਬੇ ਸਮੇਂ ਤੋਂ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦੀ ਅਰਦਾਸ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਜਾਵੇ।

ਉਨ੍ਹਾਂ ਆਪਣੀ ਪੋਸਟ ਵਿੱਚ ਕਿਹਾ ਕਿ ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ। ਸੰਗਤਾਂ ਦੀਆਂ ਇਨ੍ਹਾਂ ਧਾਰਮਿਕ ਭਾਵਨਾਵਾਂ ਅਤੇ ਆਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਦਿਸ਼ਾ ਵਿੱਚ ਜਲਦ ਫੈਸਲਾ ਲੈਣਗੇ ਅਤੇ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਗੇ।

ਸੰਗਤਾਂ ਨੂੰ ਖੁੱਲ੍ਹੇ ਦਰਸ਼ਨਾਂ ਦੀ ਉਡੀਕ

ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਅਹਿਮ ਅਤੇ ਪਵਿੱਤਰ ਅਸਥਾਨ ਹੈ। ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਇੱਛਾ ਰਹੀ ਹੈ ਕਿ ਉਹ ਬਿਨਾਂ ਕਿਸੇ ਰੁਕਾਵਟ ਦੇ ਇਸ ਪਵਿੱਤਰ ਗੁਰਧਾਮ ਦੇ ਦਰਸ਼ਨ ਕਰ ਸਕੇ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਅਪੀਲ ਤੋਂ ਬਾਅਦ ਇੱਕ ਵਾਰ ਫਿਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਮੁੱਦਾ ਚਰਚਾ ਵਿੱਚ ਆ ਗਿਆ