ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਯਾਦ ਵਿੱਚ ਬਣੇਗਾ ਖੇਡ ਸਟੇਡੀਅਮ, ਪਰਿਵਾਰ ਨੂੰ ਸਹਾਇਤਾ ਦਾ ਐਲਾਨ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਬੱਡੀ ਦੇ ਹੋਣਹਾਰ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਦਾ ਬੇਵਕਤੀ ਵਿਛੋੜਾ ਪੰਜਾਬ ਖੇਡ ਜਗਤ ਲਈ ਵੱਡਾ ਘਾਟਾ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਅੱਜ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਗੁਰਜੀਤ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇੱਕ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਖੇਤਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਅਤੇ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰਹੇਗਾ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ