ਏਸ਼ੀਅਨ ਗੇਮਜ਼ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ।
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ’ਤੇ ਸੂਬੇ ਦੇ ਲੋਕਾਂ ਨੂੰ ਬੇਹੱਦ ਮਾਣ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਪੂਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰਨਾਂ ਦੀ ਇਹ ਕਾਮਯਾਬੀ ਦੇਸ਼ ਦੀਆਂ ਨੌਜਵਾਨ ਧੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀਆਂ ਧੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਹੋਰ ਮਜ਼ਬੂਤ ਕਰਦੀ ਹੈ
