ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਤਾਜ਼ਾ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਅਨੁਸਾਰ ਮੁੱਖ ਮੰਤਰੀ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਹੈ ਅਤੇ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ।
ਟੈਸਟ ਰਿਪੋਰਟਾਂ ਨੌਰਮਲ, ਪਰ ਥਕਾਵਟ ਬਰਕਰਾਰ
ਮੈਡੀਕਲ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਕਰਵਾਏ ਗਏ ਸਾਰੇ ਜ਼ਰੂਰੀ ਟੈਸਟਾਂ ਦੀ ਰਿਪੋਰਟ ਨੌਰਮਲ ਆਈ ਹੈ। ਹਾਲਾਂਕਿ, ਲਗਾਤਾਰ ਰੁਝੇਵਿਆਂ ਕਾਰਨ ਉਹ ਥਕਾਵਟ ਮਹਿਸੂਸ ਕਰ ਰਹੇ ਹਨ। ਡਾਕਟਰਾਂ ਦੀ ਇੱਕ ਵਿਸ਼ੇਸ਼ ‘ਮਲਟੀਡਿਸ਼ਪਲਿਨਰੀ ਮੈਡੀਕਲ ਟੀਮ’ (Multidisciplinary Medical Team) ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ
ਰੂਟੀਨ ਚੈੱਕਅੱਪ ਲਈ ਹੋਏ ਸਨ ਦਾਖਲ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਕੱਲ੍ਹ (16 ਫਰਵਰੀ) ਮੋਗਾ ਵਿਖੇ ਇੱਕ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਏ ਸਨ। ਰੈਲੀ ਤੋਂ ਵਾਪਸ ਆਉਣ ਤੋਂ ਬਾਅਦ, ਉਹ ਰੂਟੀਨ ਮੈਡੀਕਲ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋ ਗਏ ਸਨ
ਮੁੱਖ ਮੰਤਰੀ ਦੀ ਹਾਲਤ ਸਥਿਰ ਅਤੇ ਖ਼ਤਰੇ ਤੋਂ ਬਾਹਰ। ਜ਼ਿਆਦਾ ਕੰਮ ਕਾਰਨ ਸਰੀਰਕ ਥਕਾਵਟ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਚੈੱਕਅੱਪ ਜਾਰੀ।
ਸੂਤਰਾਂ ਅਨੁਸਾਰ: ਮੁੱਖ ਮੰਤਰੀ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ, ਪਰ ਫਿਲਹਾਲ ਡਾਕਟਰਾਂ ਨੇ ਉਨ੍ਹਾਂ ਨੂੰ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

