ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਨੂੰ ਨਵਾਂ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਨਿਊ ਚੰਡੀਗੜ੍ਹ, ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਆਈ.ਪੀ.ਡੀ. ਦਾ ਉਦਘਾਟਨ ਕਿਤਾ ਉਨ੍ਹਾਂ ਨੇ ਕਿਹਾ ਕਿ ਕੈਂਸਰ ਇੱਕ ਬਹੁਤ ਹੀ ਖਤਰਨਾਕ ਬਿਮਾਰੀ ਹੈ, ਜੋ ਭਾਰਤ ਵਿੱਚ ਵੀ ਫੈਲ ਰਹੀ ਹੈ। ਅਸੀਂ ਇਸ ਲੜਾਈ ਦਾ ਡਟ ਕੇ ਵਿਰੋਧ ਕਰਾਂਗੇ। ਜੇਕਰ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ।
ਆਪਣੀ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 16 ਮੈਡੀਕਲ ਹਸਪਤਾਲ ਖੋਲ੍ਹੇ ਜਾਣਗੇ, ਜਿਨ੍ਹਾਂ ਵਿੱਚੋਂ 3 ਹਸਪਤਾਲਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਹ ਵਿਚਾਰ ਉਨ੍ਹਾਂ ਦੇ ਦਿਮਾਗ ਵਿੱਚ ਉਹਦੋ ਆਇਆ ਜਦੋਂ ਮੈਡੀਕਲ ਵਿਦਿਆਰਥੀ ਯੂਕਰੇਨ ਵਿੱਚ ਫਸੇ ਗਏ ਸਨ। ਮੈਡੀਕਲ ਹਸਪਤਾਲ ਖੁੱਲਣ ਨਾਲ ਬੱਚੇ ਆਪਣੇ ਦੇਸ਼ ਵਿੱਚ ਹੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਸਕਣਗੇ।
