Breaking News
ਸਮਰਾਲਾ ਦੇ ਪਿੰਡ ਹੇਡੋਂ ਬੇਟ ਦੇ ਵਿਕਾਸ ਲਈ CM ਭਗਵੰਤ ਮਾਨ ਨੇ ਦਿੱਤੀ 51 ਲੱਖ ਰੁਪਏ ਦੀ ਗ੍ਰਾਂਟ

ਸਮਰਾਲਾ ਦੇ ਪਿੰਡ ਹੇਡੋਂ ਬੇਟ ਦੇ ਵਿਕਾਸ ਲਈ CM ਭਗਵੰਤ ਮਾਨ ਨੇ ਦਿੱਤੀ 51 ਲੱਖ ਰੁਪਏ ਦੀ ਗ੍ਰਾਂਟ

ਸਮਰਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਅਤੇ ਉਨ੍ਹਾਂ ਵੱਲੋਂ ਮਿਲੇ ਪਿਆਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਪਿੰਡ ਦੀਆਂ ਬੁਨਿਆਦੀ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਇਸ ਫੇਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕਰਨਾ ਹੈ।

ਇਸ ਦੌਰਾਨ ਪਿੰਡ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ ਗਿਆ। ਇਹ ਰਕਮ ਪਿੰਡ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਵਰਗੇ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਤਸਵੀਰ ਬਦਲਣ ਲਈ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਨੁਸਾਰ ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾਣ ਦੇ ਯਤਨ ਲਗਾਤਾਰ ਜਾਰੀ ਰਹਿਣਗੇ।

ਹੇਡੋਂ ਬੇਟ ਨੂੰ ਮਿਲੀ 51 ਲੱਖ ਰੁਪਏ ਦੀ ਇਹ ਗ੍ਰਾਂਟ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ