ਕਾਕਰੋਚ ਜਨਤਾ ਪਾਰਟੀ ਦਾ ਦਿੱਲੀ ‘ਚ ਪ੍ਰਦਰਸ਼ਨ ਜਾਰੀ

ਦਿੱਲੀ ਦੇ ਜੰਤਰ ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਥਾਲੀਆਂ ਅਤੇ ਚਮਚਿਆਂ ਨੂੰ ਪ੍ਰਤੀਕਾਤਮਕ ਤੌਰ ‘ਤੇ ਵਰਤਦਿਆਂ ਆਪਣੀ ਨਾਰਾਜ਼ਗੀ ਜਤਾਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਨਾਲ ਜੁੜੇ ਮੁੱਦਿਆਂ ਅਤੇ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਅਸੰਤੋਸ਼ ਵੱਧ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ Dharmendra Pradhan ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਦੀ ਜ਼ਿੰਮੇਵਾਰੀ ਮੰਤਰੀ ਨੂੰ ਲੈਣੀ ਚਾਹੀਦੀ ਹੈ। ਪ੍ਰਦਰਸ਼ਨ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਹੈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।