
‘ਜਵਾਨੀ ਸੰਭਾਲ ਯਾਤਰਾ’ ਦੇ ਆਖਰੀ ਦਿਨ ਇਕੱਠੀ ਹੋਈ ਸਮੁੱਚੀ ਲੀਡਰਸ਼ਿਪ
ਦੋਰਾਹਾ: ਪੰਜਾਬ ਕਾਂਗਰਸ ਵੱਲੋਂ ਚਲਾਈ ਜਾ ਰਹੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਕੱਢੀ ਗਈ ‘ਜਵਾਨੀ ਸੰਭਾਲ ਯਾਤਰਾ’ ਦੇ ਆਖਰੀ ਦਿਨ ਅੱਜ ਦੋਰਾਹਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਯਾਤਰਾ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ, ਪੀ.ਪੀ.ਸੀ.ਸੀ. ਪ੍ਰਧਾਨ ਸ. ਪਰਗਟ ਸਿੰਘ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ, ਸਹਿ-ਇੰਚਾਰਜ ਸ੍ਰੀ ਰਵਿੰਦਰ ਡਾਲਵੀ ਅਤੇ ਸੰਸਦ ਮੈਂਬਰ ਸ. ਅਮਰਿੰਦਰ ਸਿੰਘ ਵੜਿੰਗ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਮਿਹਨਤੀ ਵਰਕਰਾਂ ਨੇ ਸ਼ਿਰਕਤ ਕੀਤੀ।
ਕਾਂਗਰਸ ਪਾਰਟੀ ਵੱਲੋਂ ਕੱਢੀ ਗਈ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਮੰਗ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਪੰਜਾਬ ਦੇ ਹੱਕਾਂ ਤੇ ਇਨਸਾਫ਼ ਲਈ ਲੋਕਾਂ ਨੂੰ ਇਕਜੁੱਟ ਕਰਨਾ ਹੈ।
ਯਾਤਰਾ ਦੇ ਆਖਰੀ ਦਿਨ ਦੋਰਾਹਾ ਵਿਖੇ ਹੋਈ ਇਸ ਸ਼ਮੂਲੀਅਤ ਨੂੰ ਕਾਂਗਰਸ ਵੱਲੋਂ ਆਪਣੀ ਮੁਹਿੰਮ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ




