ਮੋਹਾਲੀ: ਮੋਹਾਲੀ ਦੇ ਆਈ.ਐਸ. ਬਿੰਦਰਾ PCA ਸਟੇਡੀਅਮ ਵਿੱਚ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ PCA ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਨਮਨ ਕੀਤਾ
ਸਮਾਗਮ ਦੌਰਾਨ PCA ਦਾ ਸਮੂਹ ਸਟਾਫ ਮੌਜੂਦ ਰਿਹਾ। ਤਿਰੰਗਾ ਲਹਿਰਾਉਣ ਤੋਂ ਬਾਅਦ ਪੂਰੇ ਮਾਹੌਲ ਵਿੱਚ ਦੇਸ਼ ਪ੍ਰਤੀ ਸਨਮਾਨ ਅਤੇ ਦੇਸ਼ਭਗਤੀ ਦੀ ਭਾਵਨਾ ਦਿਖਾਈ ਦਿੱਤੀ
ਪੰਜਾਬ ਦੇ ਯੋਗਦਾਨ ਨੂੰ ਕੀਤਾ ਯਾਦ
ਸਮਾਗਮ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੇਸ਼ ਦੀ ਆਜ਼ਾਦੀ ਦੀ ਲੰਮੀ ਯਾਤਰਾ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਅਨੇਕਾਂ ਵੀਰਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਦੇ ਬਲਿਦਾਨ ਸਦਕਾ ਅੱਜ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ।
ਉਨ੍ਹਾਂ ਨੇ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਕਈ ਮਹਾਨ ਯੋਧੇ ਅਤੇ ਸੁਤੰਤਰਤਾ ਸੈਨਾਨੀ ਪੈਦਾ ਕੀਤੇ, ਜਿਨ੍ਹਾਂ ਦੇ ਹੌਸਲੇ, ਸੰਘਰਸ਼ ਅਤੇ ਕੁਰਬਾਨੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਮਜ਼ਬੂਤੀ ਦਿੱਤੀ
