ਦਿੱਲੀ ਵਿੱਚ ਦੋ ਔਰਤਾ ਦਾ ਗੋਲੀਆ ਮਾਰ ਕੇ ਕੀਤਾ ਕਤਲ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਕਤਲ ਦੀਆ ਵਾਰਦਾਤਾ ਸਾਹਮਣੇ ਆ ਰਹੀਆ ਹਨ। ਹੁਣ ਦਿੱਲੀ ਵਿੱਚ ਦੋਹਰੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਬਦਮਾਸ਼ਾ ਨੇ ਦੋ ਔਰਤਾ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ। ਪਰ ਹਾਲੇ ਬਦਮਾਸ਼ਾ ਦੀ ਪਹਿਚਾਣ ਨਹੀ ਹੋ ਪਾਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਦਿੱਲੀ ਦੇ ਆਰਕੇ ਪੁਰਮ ਇਲਾਕੇ ਦੀ ਹੈ।ਦਿੱਲੀ ਦੱਖਣ-ਪੱਛਮ ਦੇ ਡੀਸੀਪੀ ਮਨੋਜ ਨੇ ਦੱਸਿਆ ਕਿ ਆਰਕੇ ਪੁਰਮ ਥਾਣਾ ਖੇਤਰ ਦੇ ਅੰਬੇਡਕਰ ਬਸਤੀ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਦੋ ਔਰਤਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪਿੰਕੀ (30) ਅਤੇ ਜੋਤੀ (29) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੋਵੇਂ ਲੜਕੀਆਂ ਦੇ ਭਰਾ ਦੀ ਭਾਲ ‘ਚ ਆਏ ਸਨ। ਮੁੱਢਲੀ ਜਾਂਚ ਵਿੱਚ ਇਹ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਜਾਪਦਾ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਗੋਲੀਬਾਰੀ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਕਾਰਨ ਵਾਪਰੀ ਹੈ। ਗੋਲੀਬਾਰੀ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਗੋਲੀ ਲੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

Tags :