Breaking News

ਸਰਦਾਰ ਪਰਗਟ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਚੰਡੀਗੜ੍ਹ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੀਤੀ। ਇਸ ਮੌਕੇ ਸਰਦਾਰ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਬਾ ਜੀ ਦਾ ਬੇਹੱਦ ਨਿੱਘੇ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਸਵਾਗਤ ਕੀਤਾ ਗਿਆ।
ਇਸ ਮੁਲਾਕਾਤ ਦੌਰਾਨ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪਰਿਵਾਰ ਵੱਲੋਂ ਉਨ੍ਹਾਂ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ ਗਿਆ।
ਬਾਬਾ ਜੀ ਦੀ ਇਸ ਫੇਰੀ ਮੌਕੇ ਘਰ ਵਿੱਚ ਖੁਸ਼ੀ ਅਤੇ ਸਤਿਕਾਰ ਭਰਿਆ ਮਾਹੌਲ ਦੇਖਣ ਨੂੰ ਮਿਲਿਆ
Karan Rattu
0
Tags :



