ਪੰਜਾਬ ਦੇ ਮਸ਼ਹੂਰ ਐਕਟਰ ਅਤੇ ਸਿੰਗਰ ਦਿਲਜੀਤ ਦੋਸਾਂਝ ਇੰਨੀ ਦਿਨੀਂ ਆਪਣੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫਿਲਮ ਵਿੱਚ ਦਿਲਜੀਤ ਮਰਹੂਮ ਗਾਈਕ ਅਮਰ ਸਿੰਗ ਚਮਕੀਲਾ ਦਾ ਖਾਸ ਕਿਰਦਾਰ ਨਿਭਾ ਰਹੇ ਹਨ ਅਤੇ ਉਹ ਆਪਣੇ ਦਰਸ਼ਕਾਂ ਸਾਹਮਣੇ ਇੱਕ ਨਵੀਂ ਲੁੱਕ ਨਾਲ ਨਜ਼ਰ ਆਉਣਗੇ ਪਰ ਸ਼ੋਸਲ ਮੀਡੀਆ ਤੇ ਇੱਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਲਿਖਿਆ ਹੈ ਕਿ ਦਿਲਜੀਤ ਦੀ ਚਮਕੀਲਾ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਰਿਲੀਜ਼ ਹੋਵੇਗੀ। ਦੱਸ ਦਈਏ ਕਿ ਰਾਹੁਲ ਰਾਉਤ ਦੇ ਵਿਅਕਤੀ ਵੱਲੋ ਇਹ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਕਿ ਹੈ ਕਿ ਇਹ ਫਿਲਮ ਸਿਨੇਮਾ ਘਰਾਂ ਵਿੱਚ ਨਹੀਂ ਰਿਲੀਜ਼ ਕੀਤੀ ਜਾਵੇਗੀ ਅਤੇ ਇਹ ਓਟੀਟੀ ਪਲੇਟਫਾਰਮ ਨੈਟਫਲਿਕਸ ਤੇ ਰਿਲੀਜ਼ ਕੀਤਾ ਜਾਵੇਗਾ।