ਅੰਡੇਮਾਨ ਸਾਗਰ ਵਿੱਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦਿੰਦਿਆ ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਅੰਡੇਮਾਨ ਸਾਗਰ ‘ਚ 3.29 ਉਤੇ ਆਇਆ। ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.4 ਮਾਪੀ ਗਈ।
ਭੂਚਾਲ ਦੀ ਡੂੰਘਾਈ 93 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਮਨੀਪੁਰ ਦੇ ਉਖਰੁਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਰ ਇਸ ਦੋਰਾਨ ਕੋਈ ਜਾਨੀ ਨੁਕਸਾਨ ਹੋਣ ਤੋ ਬਚਾਅ ਰਿਹਾ ।
