ਨਵੀਂ ਦਿੱਲੀ: ਕਥਿਤ ਰਿਸ਼ਵਤ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅਮਰਦੀਪ ਸਿੰਘ ਗਰੇਵਾਲ ਤੋਂ ਅਗਲੇ ਹਫ਼ਤੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਪੁੱਛਗਿੱਛ ਕੀਤੀ ਜਾਵੇਗੀ। ਬੀਤੇ ਸ਼ਨੀਵਾਰ (17 ਅਕਤੂਬਰ) ਨੂੰ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਨੂੰ ਛੱਡ ਦਿੱਤਾ ਗਿਆ। ਸੂਤਰਾਂ ਮੁਤਾਬਕ ਈਡੀ ਨੇ ਗਰੇਵਾਲ ਨੂੰ 8 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਉਨ੍ਹਾਂ ਦੇ ਵਿਦੇਸ਼ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਏਜੰਸੀ ਨੇ ਉਨ੍ਹਾਂ ਖ਼ਿਲਾਫ਼ LOC ਜਾਰੀ ਕਰਵਾ ਦਿੱਤਾ ਸੀ।
