ਫਾਜਿਲਕਾ-ਫਿਰੋਜ਼ਪੁਰ ਹਾਈਵੇ ਤੇ ਵਿਆਹ ਤੋ ਪਰਤ ਰਿਹਾ ਇੱਕ ਪਰਿਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ 6 ਮਹੀਨੇ ਦੇ ਬੱਚੇ ਸਮੇਤ ਤਿੰਨਾਂ ਲੋਕਾਂ ਦੀ ਮੌਤ ਹੋ ਗਈ ਜਦਿਕ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਨੂੰ ਚੰਡੀਗੜ ਵਿੱਚ ਹਸਪਤਾਲ ਦਾਖਿਲ ਕਰਵਾਇਆ ਗਿਆ। ਜਿਹਨਾਂ ਵਿੱਚੋ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਸ ਹਾਦਸੇ ਵਿੱਚ ਖੜੇ ਟਰੱਕ ਵਿੱਚ ਕਾਰ ਦੀ ਜ਼ਬਰਦਤਸ ਟੱਕਰ ਹੋ ਗਈ।
