ਫਾਜ਼ਿਲਕਾ: ਸੁੱਖੀ ਬਾਠ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਲੋਕ ਅਰਪਣ ਕੀਤੀ ਗਈ। ਇਸ ਮੌਕੇ ਸਿੱਖਿਆ ਅਤੇ ਸਾਹਿਤਕ ਖੇਤਰ ਨਾਲ ਜੁੜੀਆਂ ਕਈ ਸਤਿਕਾਰਯੋਗ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਪ੍ਰੋਜੈਕਟ ਦੀ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਸਾਬਕਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਖੋਜ ਅਫ਼ਸਰ ਪਰਮਿੰਦਰ ਸਿੰਘ, ਸਕੂਲ ਡਾਇਰੈਕਟਰ ਪਰਮਜੀਤ ਸਿੰਘ, ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ, ਸੀਨੀਅਰ ਪ੍ਰੋਜੈਕਟ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਅਤੇ ਆਨਲਾਈਨ ਟ੍ਰੇਨਿੰਗ ਇੰਚਾਰਜ ਭੀਮ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਰਹੇ।
ਇਸ ਤੋਂ ਇਲਾਵਾ ਬਲਰਾਜ ਸਿੰਘ, ਜ਼ਿਲ੍ਹਾ ਪ੍ਰਧਾਨ ਬਠਿੰਡਾ-1, ਸੋਨੀਆ ਬਜਾਜ, ਸਰਪ੍ਰਸਤ ਫਾਜ਼ਿਲਕਾ, ਸੁਨੀਤਾ ਕੰਬੋਜ, ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਮੁੱਖ ਸੰਪਾਦਕ ਮੁਨੀਸ਼ ਕੁਮਾਰ ਅਤੇ ਸਹਿ-ਸੰਪਾਦਕ ਪੁਸ਼ਪਾ ਰਾਣੀ ਤੇ ਨੀਤੂ ਬਾਲਾ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਤਰਨਜੀਤ ਸਿੰਘ, ਸ਼ਿਮਲਜੀਤ ਸਿੰਘ, ਮੋਨਿਕਾ ਕੰਬੋਜ, ਮੈਡਮ ਰੇਨੂੰ, ਵਤਨ ਸੰਧੂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਕਿਤਾਬ ਦੇ ਲੋਕ ਅਰਪਣ ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਸੁੱਖੀ ਬਾਠ ਵੱਲੋਂ ਆਰੰਭੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਾਹਿਤਕ ਅਤੇ ਸਮਾਜਿਕ ਪੱਧਰ ’ਤੇ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਨੇ ਅਜਿਹੇ ਪ੍ਰੋਜੈਕਟਾਂ ਰਾਹੀਂ ਸਾਹਿਤ ਅਤੇ ਸਥਾਨਕ ਪੱਧਰ ’ਤੇ ਜੁੜੀਆਂ ਪ੍ਰਤਿਭਾਵਾਂ ਨੂੰ ਮੰਚ ਮਿਲਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਮਾਗਮ ਦੇ ਅੰਤ ਵਿੱਚ ਟੀਮ ਫਾਜ਼ਿਲਕਾ ਵੱਲੋਂ ਇਸ ਉਪਰਾਲੇ ਨਾਲ ਜੁੜੀਆਂ ਸਮੂਹ ਸ਼ਖ਼ਸੀਅਤਾਂ ਅਤੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ
