ਫ਼ਿਰੋਜ਼ਪੁਰ ਵਿੱਚ ਸ਼ਰੇਆਮ ਸ਼ੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਲਾਡੀ ਸ਼ੇਰ ਖਾਂ ਤੇ ਅਲੱਗ-ਅਲੱਗ ਧਰਾਵਾਂ ਤਹਿਤ ਕਈ ਮਾਮਲੇ ਦਰਜ ਸਨ।
ਉਹਨਾਂ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਸਦਾ ਕਤਲ ਕਿਸਨੇ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
