ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਪੰਜਵਾਂ ਅਤੇ ਆਖ਼ਰੀ ਟੀ-20 ਮੁਕਾਬਲਾ ਅੱਜ ਹੈਮਿਲਟਨ ਵਿਖੇ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਲੜੀ ਦੇ ਪਹਿਲੇ ਤਿੰਨ ਮੈਚ ਜਿੱਤ ਕੇ ਪਹਿਲਾਂ ਹੀ ਲੜੀ ਵਿੱਚ ਅਜੇਤੂ ਬੜ੍ਹਤ ਬਣਾ ਚੁੱਕੀ ਹੈ, ਜਦਕਿ ਚੌਥੇ ਮੈਚ ਵਿੱਚ ਨਿਊਜ਼ੀਲੈਂਡ ਨੇ ਜਿੱਤ ਦਰਜ ਕੀਤੀ ਸੀ। ਅਜਿਹੇ ਵਿੱਚ ਮੇਜ਼ਬਾਨ ਟੀਮ ਦੀ ਕੋਸ਼ਿਸ਼ ਆਖ਼ਰੀ ਮੁਕਾਬਲਾ ਜਿੱਤ ਕੇ ਲੜੀ ਵਿੱਚ ਹਾਰ ਦਾ ਫ਼ਰਕ ਘਟਾਉਣ ਦੀ ਹੋਵੇਗੀ।
