ਮਾਨਸਾ ਦੇ ਜੁਝਾਰ ਨਗਰ ਨੇੜੇ ਫਾਇਰਿੰਗ, ਪੁਲਿਸ ਮੁਲਾਜ਼ਮ ਅਤੇ ਪੁੱਤਰ ਦੀ ਮੌਤ

ਮਾਨਸਾ: ਮਾਨਸਾ ਦੇ ਜੁਝਾਰ ਨਗਰ ਨੇੜੇ ਫਾਇਰਿੰਗ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਇੱਕ ਹੋਰ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉੱਚ ਕੇਂਦਰ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਮ੍ਰਿਤਕ ਪੁਲਿਸ ਮੁਲਾਜ਼ਮ ਮਾਨਸਾ ਦੀ ਡਿਪਟੀ ਕਮਿਸ਼ਨਰ ਦਾ ਗੰਨਮੈਨ ਸੀ। ਘਟਨਾ ਦੌਰਾਨ ਉਸ ਦੇ ਪਰਿਵਾਰ ਨੂੰ ਗੋਲੀਆਂ ਲੱਗਣ ਦੀ ਜਾਣਕਾਰੀ ਮਿਲੀ ਹੈ।

ਹਾਲਾਂਕਿ, ਫਾਇਰਿੰਗ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਅਤੇ ਇਸ ਪਿੱਛੇ ਕੀ ਕਾਰਨ ਸੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਘਟਨਾ ਕਿਸੇ ਬਾਹਰੀ ਵਿਅਕਤੀ ਵੱਲੋਂ ਕੀਤੀ ਗਈ ਫਾਇਰਿੰਗ ਦਾ ਨਤੀਜਾ ਹੈ ਜਾਂ ਮਾਮਲੇ ਨਾਲ ਕੋਈ ਹੋਰ ਪਹਿਲੂ ਜੁੜਿਆ ਹੋਇਆ ਹੈ।

ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।