ਗਾਇਕੀ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਗੁਰਦਾਸ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਹੀ ਬਾਲੀਵੁੱਡ ਅਤੇ ਪਾਲੀਵੁੱਡ ਦੇ ਫ਼ਿਲਮੀ ਸਿਤਾਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੇ ਹਨ ਅਤੇ ਆਪਣੀਆਂ ਫ਼ਿਲਮਾਂ ਦੀ ਕਾਮਯਾਬੀ ਦੀ ਅਰਦਾਸ ਕਰਦੇ ਹਨ ਇਸ ਦੌਰਾਨ ਅੱਜ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਇਹ ਜਾਣ ਵਾਲੇ ਗੁਰਦਾਸ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਪਹੁੰਚੇ ਇਸ ਦੌਰਾਨ ਗੁਰਦਾਸ ਮਾਨ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ ਗਿਆ ਇਸ ਦੌਰਾਨ ਗੁਰਦਾਸ ਮਾਨ ਵੱਲੋਂ ਉਥੇ ਆਪਣੇ ਫੈਨਜ਼ ਨਾਲ ਤਸਵੀਰਾਂ ਵੀ ਖਿਚਵਾਈਆਂ ਗਈਆਂ ਅਤੇ ਜਿਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਗੁਰਦਾਸ ਮਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਕਿਸੇ ਵੀ ਤਰੀਕੇ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ

ਇਥੇ ਦੱਸਣਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੀ ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਜੱਸ ਬਾਜਵਾ ਕੁਲਵਿੰਦਰ ਬਿੱਲਾ ਨੀਰੂ ਬਾਜਵਾ ਅਤੇ ਸਰਗੁਣ ਮਹਿਤਾ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ ਤੇ ਅੱਜ ਗੁਰਦਾਸ ਮਾਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ ਅਤੇ ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਕੁਝ ਸਮਾਂ ਪਹਿਲਾਂ ਗੁਰਦਾਸ ਮਾਨ ਦੀ ਸਿੱਖ ਜਥੇਬੰਦੀਆਂ ਨਾਲ ਕਾਫੀ ਕੰਟਰੋਵਰਸੀ ਵੀ ਦੇਖਣ ਨੂੰ ਮਿਲੀ ਹੈ ਇਸ ਕਰਕੇ ਹੁਣ ਉਹ ਇਕ ਆਮ ਸ਼ਰਧਾਲੂ ਵਾਂਗ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗਏ ਹਨ ਅਤੇ ਮੀਡੀਆ ਨਾਲ ਕਿਸੇ ਵੀ ਤਰੀਕੇ ਦੀ ਗੱਲਬਾਤ ਨਹੀਂ ਕੀਤੀ ਗਈ

Tags :