ਅਕਾਲੀ ਦਲ ਨੇ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਫਿਲੌਰ ਹਲਕੇ ਦਾ ਆਬਜ਼ਰਵਰ ਕੀਤਾ ਨਿਯੁਕਤ

ਸੁਖਬੀਰ ਸਿੰਘ ਬਾਦਲ ਨੇ X ’ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪਾਰਟੀ ਦੀ ਬੁਲਾਰਨ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਫਿਲੌਰ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਦਿਆਂ ਇਸ ਨਿਯੁਕਤੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਜਤਾਇਆ ਕਿ ਡਾ. ਥਿਆੜਾ ਆਪਣੀਆਂ ਕੋਸ਼ਿਸ਼ਾਂ ਰਾਹੀਂ ਫਿਲੌਰ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ