‘ਹਮਾਰੇ ਰਾਮ’ ਦੇ ਕਲਾਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਆਸ਼ੂਤੋਸ਼ ਰਾਣਾ ਤੇ ਤਰੁਣ ਖੰਨਾ ਨੇ ਲਿਆ ਗੁਰੂ ਘਰ ਦਾ ਆਸ਼ੀਰਵਾਦ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ‘ਹਮਾਰੇ ਰਾਮ’ ਨਾਟਕ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ

ਇਸ ਮੌਕੇ ਭਾਰਤ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ, ਜੋ ‘ਹਮਾਰੇ ਰਾਮ’ ਵਿੱਚ ਰਾਵਣ ਦੀ ਭੂਮਿਕਾ ਨਿਭਾ ਰਹੇ ਹਨ, ਨਾਲ ਸੌਰ ਸਪਾਟਾ ਅਤੇ ਸੱਭਿਆਚਾਰਕ ਸਲਾਹਕਾਰ ਦੀਪਕ ਬਾਲੀ ਅਤੇ ਭਗਵਾਨ ਸ਼ਿਵ ਦੀ ਭੂਮਿਕਾ ਅਦਾ ਕਰਨ ਵਾਲੇ ਅਦਾਕਾਰ ਤਰੁਣ ਖੰਨਾ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ

ਕਲਾਕਾਰਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਅਤੇ ਆਧਿਆਤਮਿਕ ਮਾਹੌਲ ਨੂੰ ਮਹਿਸੂਸ ਕਰਦਿਆਂ ਇਸ ਯਾਤਰਾ ਨੂੰ ਆਪਣੇ ਲਈ ਯਾਦਗਾਰ ਪਲ ਦੱਸਿਆ

‘ਹਮਾਰੇ ਰਾਮ’ ਨਾਟਕ ਵਿੱਚ ਰਾਮਾਇਣ ਦੇ ਪ੍ਰਮੁੱਖ ਪਾਤਰਾਂ ਨੂੰ ਨਵੀਂ ਨਾਟਕੀ ਪੇਸ਼ਕਾਰੀ ਰਾਹੀਂ ਦਰਸ਼ਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿੱਚ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਅਤੇ ਤਰੁਣ ਖੰਨਾ ਵੱਲੋਂ ਭਗਵਾਨ ਸ਼ਿਵ ਦੀ ਭੂਮਿਕਾ ਨਿਭਾਈ ਜਾ ਰਹੀ ਹੈ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਕਲਾਕਾਰਾਂ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਵੀ ਆਪਣਾ ਸਤਿਕਾਰ ਪ੍ਰਗਟ ਕੀਤਾ। ਉਨ੍ਹਾਂ ਦੀ ਇਸ ਫੇਰੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ