ਸ੍ਰੀ ਅਨੰਦਪੁਰ ਸਾਹਿਬ : ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ ਏ ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਤੇ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਦਿੱਤੀ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ।19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ .24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਉੱਤੇ ਵੀ ਵਿਚਾਰ ਕਰ ਰਹੇ ਹਾਂ ਕਿ ਇਹ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਐਸਜੀਪੀਸੀ ਨੂੰ ਸਰਕਾਰ ਵੱਲੋਂ ਜੋ ਸਹਿਯੋਗ ਚਾਹੀਦਾ ਹੈ ਉਹ ਦਿੱਤਾ ਜਾਏਗਾ । ਕੈਬਨਟ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਨੰਗਲ ਨੂੰ ਬਲਾਕ ਦਾ ਦਰਜਾ ਦਿੱਤਾ ਜਾ ਰਿਹਾ ਹੈ
ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਉਪਰੰਤ ਧਾਰਮਿਕ ਸਮਾਗਮਾਂ ਉਪਰੰਤ ਇਹ ਯਾਤਰਾਂ ਦਿੱਲੀ ਲਈ ਰਵਾਨਾ ਹੋਵੇਗੀ।ਊਨ੍ਹਾਂ ਦੱਸਿਆ ਕਿ ਇਸੇ ਤਰਾਂ ਗੁਰਦਾਸਪੁਰ ਤੋਂ ਮਾਝਾ, ਦੁਆਬਾ ਯਾਤਰਾ, ਮਾਲਵਾ ਤੋ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਇਨ੍ਹਾਂ ਯਾਂਤਰਾਵਾਂ ਵਿੱਚ ਮਸ਼ਾਲ ਏ ਸ਼ਹਾਦਤ, ਗੁਰੂ ਸਾਹਿਬ ਦੀ ਜੀਵਨੀ ਤੇ ਸ਼ਹਾਦਤ ਨਾਲ ਸਬੰਧਿਤ ਲਾਈਬ੍ਰੇਰੀ, ਗੱਤਕਾ, ਪੰਜ ਨਿਸ਼ਾਨਚੀ, ਪੰਜ ਪਿਆਰੇ, ਕੀਰਤਨੀ ਜਥੇ, ਕਸ਼ਮੀਰੀ ਪੰਡਿਤ ਅਤੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਕਸ਼ਮੀਰੀ ਡੈਲੀਗੇਟ ਵੀ ਧਾਰਮਿਕ ਯਾਤਰਾ ਵਿਚ ਸ਼ਾਮਿਲ ਹੋਣਗੇ ।


ਜ਼ਿਲਾ ਪ੍ਰਸ਼ਾਸ਼ਨ ਨਾਲ ਮੀਟਿੰਗ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ
