ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਹੋਲੀ ਵਾਲੇ ਦਿਨ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਊਨਾ ਜ਼ਿਲ੍ਹੇ ਦੀ ਅੰਬ ਸਬ-ਡਿਵੀਜ਼ਨ ਦੇ ਮੇੜੀ ਵਿੱਚ ਸੋਮਵਾਰ ਸਵੇਰੇ ਲੈਂਡ ਸਲਾਈਡਿੰਗ ਹੋ ਗਈ । ਜਿਸ ਵਿੱਚ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 7 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।
ਇਨ੍ਹਾਂ ਵਿੱਚੋਂ ਤਿੰਨ ਦੀ ਗੰਭੀਰ ਹਾਲਤ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅੰਬ ਦੇ ਮੇਡੀ ਮੇਲੇ ਵਿੱਚ ਪੰਜਾਬ, ਹਰਿਆਣਾ ਤੇ ਹਿਮਾਚਲ ਤੋਂ ਵੱਡੀ ਗਿਣਤੀ ਸ਼ਰਧਾਲੂ ਸਵੇਰੇ ਪੰਜ ਵਜੇ ਚਰਨ ਗੰਗਾ ਵਿੱਚ ਇਸ਼ਨਾਨ ਕਰ ਰਹੇ ਸਨ। ਇਸ ਦੌਰਾਨ ਅਚਾਨਕ ਪਹਾੜੀ ਤੋਂ ਕੁਝ ਪੱਥਰ ਡਿੱਗਣ ਲੱਗ ਗਏ, ਜਿਸ ਕਾਰਨ 9 ਸ਼ਰਧਾਲੂ ਜ਼ਖਮੀ ਹੋ ਗਏ।
