ਆਸਟ੍ਰੇਲੀਆ ਵਿਚ ਪੰਜਾਬੀ ਨੌਜਵਾਨ ਦੀ ਮੌਤ, ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ।

ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕਣ।

Tags :