ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ ਚ’ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Droupadi Murmu) ਨੇ ਅੱਜ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਵਿਖੇ ਵਿਸ਼ੇਸ਼ ਸਮਾਗਮ ਪਹੁੰਚੇ ਨੇ। ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸ਼ਹੀਦੀ ਦੇ 350ਵੇਂ ਸਾਲ ਨੂੰ ਸਮਰਪਿਤ ਸੀ।

ਰਾਸ਼ਟਰਪਤੀ ਨੇ ਨੌਵੇਂ ਸਿੱਖ ਗੁਰੂ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਲਾਲ ਕਿਲ੍ਹੇ ਦੀ ਇਹ ਚੋਣ ਇਤਿਹਾਸਕ ਤੌਰ ‘ਤੇ ਅਹਿਮ ਹੈ, ਕਿਉਂਕਿ ਇਹ ਸਥਾਨ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਜੁੜਿਆ ਹੋਇਆ ਹੈ। ਰਾਸ਼ਟਰਪਤੀ ਮੁਰਮੂ ਨੇ ਇਸ ਮੌਕੇ ਗੁਰੂ ਸਾਹਿਬ ਦੇ ਸਰਬ-ਧਰਮ ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੇ ਮਹਾਨ ਸੰਦੇਸ਼ ਨੂੰ ਦੁਹਰਾਇਆ