ਪੰਜਾਬ ਦੇ 7 ਜ਼ਿਲਿਆਂ ਵਿੱਚ ਇੰਟਰਨੈੱਟ ਕੀਤਾ ਬੰਦ, 24 ਫਰਵਰੀ ਤੱਕ ਲਗਾਈ ਪਾਬੰਦੀ

ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਡਟੇ ਹੋਏ ਹਨ। ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਲਗਾਈ ਗਈ ਹੈ। ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

Tags :