ਜਗਰੂਪ ਸਿੰਘ ਸੇਖਵਾਂ ਬਣੇ ਆਪ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ

ਇਸ ਦੇ ਨਾਲ ਹੀ ਪਾਰਟੀ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਜਲੰਧਰ ਉੱਤਰੀ ਹਲਕੇ ਦੀ ਜ਼ਿੰਮੇਵਾਰੀ ਵਨੀਤ ਧੀਰ ਨੂੰ, ਫ਼ਤਹਿਗੜ੍ਹ ਚੂੜੀਆਂ ਹਲਕੇ ਦੀ ਜ਼ਿੰਮੇਵਾਰੀ ਜੋਬਨ ਰੰਧਾਵਾ ਨੂੰ ਅਤੇ ਪੱਟੀ ਹਲਕੇ ਦੀ ਜ਼ਿੰਮੇਵਾਰੀ ਜੱਸਾ ਪੱਟੀ ਨੂੰ ਸੌਂਪੀ ਗਈ ਹੈ

ਪਾਰਟੀ ਵੱਲੋਂ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਗਿਆ ਕਿ ਇਹ ਨਵੀਆਂ ਜ਼ਿੰਮੇਵਾਰੀਆਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।

ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ